ਘੱਲੂਘਾਰਾ ਦਿਵਸ ਨੂੰ ਲੈ ਕੇ ਚੱਪੇ-ਚੱਪੇ ’ਤੇ ਬਲੈਕ ਕੈਟ ਕਮਾਂਡੋ ਤਾਇਨਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 6 ਜੂਨ ਨੂੰ ਹੋਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਗਰਮ ਖਿਆਲੀ ਸਿੱਖ ਜੱਥੇਬੰਦੀਆਂ ਆਪਣੀਆਂ ਤਿਆਰੀਆਂ 'ਚ ਲੱਗੀਆਂ ਹੋਈਆਂ ਹਨ, ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਕੇ ਰੱਖ ਦਿੱਤਾ ਹੈ।

ਸ਼ਹਿਰ ਦੇ ਚੱਪੇ-ਚੱਪੇ ’ਤੇ ਬਲੈਕ ਕੈਟ ਕਮਾਂਡੋ ਅਤੇ ਅਰਧਸੈਨਿਕ ਬਲਾਂ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਸ਼ੱਕੀ ਵਿਅਕਤੀ ਅਤੇ ਚੀਜ਼ ਨੂੰ ਦੇਖਦੇ ਹੀ ਤੁਰੰਤ ਉਸ ਨੂੰ ਹਿਰਾਸਤ ਵਿਚ ਲੈਣ ਦੇ ਨਿਰਦੇਸ਼ ਹਨ। ਸ਼ਹਿਰ ਦੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਾਦੀ ਵਰਤੀ 'ਚ ਤਾਇਨਾਤ ਪੁਲਿਸ ਮੁਲਾਜ਼ਮ ਹਰ ਆਉਣ-ਜਾਣ ਵਾਲੇ ’ਤੇ ਆਪਣੀ ਤਿੱਖੀ ਨਜ਼ਰ ਰੱਖੇ ਹੋਏ ਹਨ।