ਅਸ਼ਲੀਲ ਵੀਡੀਓ ਬਣਾ ਬਲੈਕਮੇਲ ਕਰਨ ਵਾਲਾ ਜੋੜਾ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੇ ਘਰ ਬਜ਼ੁਰਗ ਨੂੰ ਬੁਲਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ 1 ਲੱਖ ਰੁਪਏ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਪਤੀ- ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਜੋੜਾ ਹੋਰ ਵੀ ਕਈ ਵਿਅਕਤੀਆਂ ਨਾਲ ਅਜਿਹਾ ਕਰ ਚੁੱਕਾ ਹੈ। ਸੂਚਨਾ ਮਿਲਣ ਤੋਂ ਬਾਅਦ SSP ਕਪੂਰਥਲਾ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੇ ਹੁਕਮ ਦਿੱਤੇ ਗਏ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜੋੜਾ ਸੋਨੀਆ ਤੇ ਰਾਜਵਿੰਦਰ ਸਿੰਘ ਭਜਨ ਸਿੰਘ ਨੂੰ 1 ਲੱਖ ਰੁਪਏ ਲਈ ਬਲੈਕਮੇਲ ਕਰ ਰਹੇ ਸਨ ਤੇ ਇਨ੍ਹਾਂ ਦੋਵਾਂ ਨੇ ਇੱਕ ਸਾਜਿਸ਼ ਤਹਿਤ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਦੋਵਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ । ਭਜਨ ਸਿੰਘ ਨੇ ਸ਼ਿਕਾਇਤ ਵਿੱਚ ਕਿਹਾ ਕਿ ਬੀਤੀ ਦਿਨੀਂ ਸੋਨੀਆ ਤੇ ਰਾਜਵਿੰਦਰ ਸਿੰਘ ਨੇ ਉਸ ਨੂੰ ਆਪਣੇ ਘਰ ਬੁਲਾਇਆ ਤੇ ਧੋਖੇ ਨਾਲ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ । ਜਿਸ ਤੋਂ ਬਾਅਦ ਦੋਵਾਂ ਵਲੋਂ 1ਲੱਖ ਰੁਪਏ ਦੀ ਮੰਗ ਕੀਤੀ ਜਾਣ ਲੱਗੀ।