ਬੇਅਦਬੀ ਮਾਮਲਾ : ਕੁੜੇ ‘ਚੋ ਮਿਲੇ ਸ਼੍ਰੀ ਗੁਟਕਾ ਸਾਹਿਬ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਹੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਿਹਾ ਹਨ। ਅਜਿਹਾ ਹੀ ਇੱਕ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ,ਜਿੱਥੇ ਵਰਿੰਦਰ ਪਾਰਕ ਕੋਲ ਬਣੇ ਕੁੜੇ ਦੇ ਡੰਪ ਤੋਂ ਸ਼੍ਰੀ ਗੁਟਕਾ ਸਾਹਿਬ ਬਰਾਮਦ ਕੀਤੇ ਗਏ ਹਨ। ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ । ਲੋਕਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਗੁਰੂਦੁਆਰਾ ਸਾਹਿਬ ਦੇ ਹੈੰਡ ਗ੍ਰੰਥੀ ਨੇ ਦੱਸਿਆ ਕਿ ਇਸ ਘਟਨਾ ਨਾਲ ਸਮੂਹ ਸਿੱਖ ਸੰਗਤਾਂ 'ਚ ਰੋਸ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਕੋਈ ਬਿਰਧ ਸਰੂਪ ਪਏ ਹਨ ਤਾਂ ਉਸ ਗੁਰੂਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਸੂਚਿਤ ਕਰੇ ।