ਬੇਅਦਬੀ ਮਾਮਲਾ! ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਗਲੀ ‘ਚ ਸੁੱਟੇ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਜਲੰਧਰ ਦੇ ਰਾਮਾ ਮੰਡੀ ਤੋਂ ਫਿਰ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ 'ਚ ਸੁੱਟੇ ਗਏ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਜਦੋ ਗੁਰੂ ਘਰ ਦਾ ਪਾਠੀ ਗ੍ਰੰਥੀ ਅਰਦਾਸ ਕਰ ਕੇ ਬਾਹਰ ਆਇਆ ਤਾਂ ਉਸ ਨੇ ਗਲੀ 'ਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਦੇਖੇ। ਜਿਸ ਤੋਂ ਬਾਅਦ ਲੋਕਾਂ ਨੇ ਚੋਂਕ 'ਚ ਇੱਕ ਵਿਅਕਤੀ ਨੂੰ ਬੈਗ ਲਟਕਾਇਆ ਹੋਇਆ ਦੇਖਿਆ, ਜਦੋ ਉਕਤ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗਾਲੀ ਗਲੋਚੀ ਕਰਨੀ ਸ਼ੁਰੂ ਕਰ ਦਿੱਤੀ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਖੜ੍ਹੇ ਲੋਕਾਂ ਨੇ ਉਸ ਨੂੰ ਫੜ ਲਿਆ, ਗੁੱਸੇ 'ਚ ਆਏ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਲੋਕਾਂ ਨੇ ਦੋਸ਼ ਲਗਾਏ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਕਤ ਵਿਅਕਤੀ ਮਾਨਸਿਕ ਰੋਗੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।