ਪੰਜਾਬ/ਪਾਕਿਸਤਾਨ (ਵਿਕਰਮ ਸਹਿਜਪਾਲ) : ਪਾਕਿਸਤਾਨ 'ਚ ਲਹਿੰਦੇ ਪੰਜਾਬ ਸੂਬੇ ਦੇ ਸਾਦਿਕਾਬਾਦ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਬੈਂਕ 'ਚ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ਵਿੱਚ 20 ਲੋਕ ਜਖ਼ਮੀ ਹੋ ਗਏ ਹਨ। ਪਾਕਿਸਤਾਨੀ ਮੀਡੀਆ ਰਿਪੋਰਟ ਮੁਤਾਬਕ ਧਮਾਕੇ ਨਾਲ ਬੈਂਕ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਇਲਾਕੇ ਨੂੰ ਸੀਲ ਕਰ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਰਿਪੋਰਟਾਂ ਮੁਤਾਬਕ ਗੈਸ ਸਲੰਡਰ ਵਿੱਚ ਧਮਾਕਾ ਹੋਇਆ। ਸੁਰੱਖਿਆ ਬਲਾਂ ਨੇ ਬਚਾਅ ਅਤੇ ਰਾਹਤ ਮੁਹਿੰਮ ਸ਼ੁਰੂ ਕੀਤਾ ਹੈ ਜਦਕਿ ਜਖ਼ਮੀਆਂ ਨੂੰ ਮਦਦ ਲਈ ਨੇੜੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਅਧਿਕਾਰੀਆਂ ਨੂੰ 24 ਘੰਟੇ ਇਸ ਘਟਨਾ ਉੱਤੇ ਇੱਕ ਰਿਪੋਰਟ ਸੌਂਪਣ ਲਈ ਕਿਹਾ ਹੈ।



