ਕਰਾਚੀ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਇਕ ਮਸਜਿਦ ਦੇ ਨੇੜੇ ਬਾਜ਼ਾਰ 'ਚ ਸੋਮਵਾਰ ਨੂੰ ਹੋਏ ਬੰਬ ਧਮਾਕੇ 'ਚ 4 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਬੇ ਦੀ ਰਾਜਧਾਨੀ ਕਵੇਟਾ 'ਚ ਧਮਾਕਾ ਉਸ ਵੇਲੇ ਹੋਇਆ ਜਦੋਂ ਲੋਕ ਮਸਜਿਦ ਦੇ ਨੇੜੇ ਨਮਾਜ਼ ਦੇ ਲਈ ਇਕੱਠੇ ਹੋਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ 4 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਤੇ 11 ਹੋਰ ਲੋਕ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।



