CM ਚੰਨੀ ਦੀ ਨੂੰਹ ਤੇ ਪੁੱਤ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ

by vikramsehajpal

ਚੰਡੀਗੜ੍ਹ(ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾ ਫਾਰਮ ਹਾਊਸ ਵਿਖੇ ਪੁੱਜੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਨੂੰ ਆਸ਼ੀਰਵਾਦ ਦਿੱਤਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ।

ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਮੌਕੇ ਜਿੱਥੇ ਉੱਤਰਾਖੰਡ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸਮੇਤ ਸਮੁੱਚੀ ਕੈਬਨਿਟ ਪੁੱਜੀ ਹੋਈ ਸੀ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਆਹ ਸਮਾਰੋਹ ਦੌਰਾਨ ਸ਼ਿਰਕਤ ਨਹੀਂ ਕੀਤੀ ਗਈ ਸੀ।

More News

NRI Post
..
NRI Post
..
NRI Post
..