ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਖੂਨੀ ਝੜਪ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਖੰਨਾ ਦੇ ਪਿੰਡ ਰਾਜਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਇੱਕ ਨੌਜਵਾਨ ਦੇ ਉੱਪਰ ਫਾਰਚੂਨਰ ਕਾਰ ਚੜ੍ਹਾ ਦਿੱਤੀ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਖ਼ਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਸ ਹਮਲੇ ਦੌਰਾਨ 3 ਹੋਰ ਨੌਜਵਾਨ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਦੋਵੇ ਧਿਰਾਂ ਵਿਚਾਲੇ ਕਾਫੀ ਸਮੇ ਤੋਂ ਰੰਜਿਸ਼ ਚੱਲ ਰਹੀ ਹੈ । ਇਸ ਰੰਜਿਸ਼ ਕਾਰਨ ਹੀ ਕੁਝ ਸਮੇ ਪਹਿਲਾਂ ਹੀ ਵਿੱਕੀ ਨਾਮ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਹੋਇਆ ਸੀ।

ਜਿਸ ਤੋਂ ਬਾਅਦ ਵਿੱਕੀ ਜੇਲ੍ਹ 'ਚੋ ਜ਼ਮਾਨਤ 'ਤੇ ਆਇਆ ਹੋਇਆ ਸੀ, ਉੱਥੇ ਹੀ ਵਿੱਕੀ ਅੱਜ ਆਪਣੇ ਸਾਥੀਆਂ ਨਾਲ ਪਿੰਡ ਰਾਜਗੜ੍ਹ ਦੇ ਚੋਂਕ ਵਿੱਚ ਖੜ੍ਹਾ ਸੀ। ਇਸ ਦੌਰਾਨ ਦੂਜੇ ਧਿਰ ਦੇ ਲੋਕ ਕਾਰ ਵਿੱਚ ਆ ਗਏ ,ਜਿਨ੍ਹਾਂ ਨੇ ਆਉਂਦੀਆਂ ਹੀ ਵਿੱਕੀ ਤੇ ਉਸ ਦੇ ਸਾਥੀਆਂ 'ਤੇ ਗੱਡੀ ਚੜ੍ਹਾ ਦਿੱਤੀ। ਜਿਸ ਤੋਂ ਬਾਅਦ ਹਮਲਾਵਰ ਗੱਡੀ 'ਚੋ ਬਾਹਰ ਨਿਕਲੇ ਤੇ ਉਨ੍ਹਾਂ ਤੇ' ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਵਲੋਂ ਵਿੱਕੀ ਦੀ ਬੁਰੀ ਤਰਾਂ ਕੁੱਟਮਾਰ ਵੀ ਕੀਤੀ ਗਈ । ਵਿੱਕੀ ਦਾ ਰੌਲਾ ਸੁਣਕੇ ਜਦੋ ਲੋਕ ਇਕੱਠੇ ਹੋਏ ,ਜਿਨ੍ਹਾਂ ਨੂੰ ਦੇਖ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।