ਬਠਿੰਡਾ ’ਚ ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲ਼ੀਆਂ

by jaskamal

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਨਰੂਆਣਾ ਰੋਡ ’ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ । ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਹਵਾ ਵਿਚ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੀ ਇੱਕ ਗੱਡੀ ਦੀ ਭੰਨਤੋੜ ਕੀਤੀ। ਮੌਕੇ ’ਤੇ ਪੁੱਜੇ ਡੀਐੱਸਪੀ ਸਿਟੀ ਚਰਨਜੀਤ ਸਿੰਘ ਨੇ ਅਕਾਲੀ ਵਰਕਰਾਂ ਨਾਲ ਗੱਲਬਾਤ ਕੀਤੀ। ਘਟਨਾ ਤੋਂ ਬਾਅਦ ਕਾਂਗਰਸੀ ਮੌਕੇ ਤੋਂ ਫਰਾਰ ਹੋ ਗਏ।

More News

NRI Post
..
NRI Post
..
NRI Post
..