ਕੇਂਦਰੀ ਜੇਲ੍ਹ ਗੈਂਗਸਟਰਾਂ ਵਿਚਾਲੇ ਹੋਈ ਖੂਨੀ ਝੜਪ , ਕੁਝ ਵਿਅਕਤੀ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਗੈਂਗਸਟਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਝੜਪ ਦੌਰਾਨ ਕੁਝ ਵਿਅਕਤੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਤੇ ਇਸ ਝੜਪ 'ਚ ਜਖ਼ਮੀ ਗੈਂਗਸਟਰ ਰਜਨੀਸ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਫਿਰੋਜ਼ਪੁਰ ਜੇਲ੍ਹ 'ਚ ਸਖ਼ਤੀ ਹੋਣ ਦੇ ਬਾਵਜੂਦ ਵੀ 2 ਧਿਰਾਂ ਵਿਚਾਲੇ ਖੂਨੀ ਝੜਪ ਹੋਈ ਸੀ ।ਜਿਸ 'ਚ 2 ਵਿਅਕਤੀ ਬੁਰੀ ਤਰਾਂ ਜਖ਼ਮੀ ਹੋ ਗਏ ਸਨ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।