
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਦੇ ਪਿੰਡ ਘੁਗਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਹੋਈ ਇੱਕ ਲੜਾਈ ਦੌਰਾਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਲੜਾਈ ਦੌਰਾਨ ਮ੍ਰਿਤਕ ਨੌਜਵਾਨ ਦੇ ਪਿਤਾ ਗੰਭੀਰ ਜਖ਼ਮੀ ਹੋ ਗਏ, ਜਦਕਿ ਹਮਲਾਵਰ ਧਿਰ ਦੇ 2 ਲੋਕ ਵੀ ਹਸਪਤਾਲ ਭਰਤੀ ਹਨ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਇੱਕ ਮਹਿਲਾ ਸਣੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪੁਲਿਸ ਅਧਿਕਾਰੀ ਜਸਮੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਮਹਿਲਾ ਦੇ ਚਰਿੱਤਰ ਸਬੰਧੀ ਗਲਤ ਅਫਵਾਹਾਂ ਫੈਲਾਉਣ ਨੂੰ ਲੈ ਕੇ 2 ਪਰਿਵਾਰਾਂ ਵਿਚਾਲੇ ਲੜਾਈ ਹੋਇਆ ਸੀ। ਜਿਸ ਤੋਂ ਬਾਅਦ ਬਲਕਰਨ ਸਿੰਘ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦਾ ਪਿਤਾ ਗੰਭੀਰ ਜਖ਼ਮੀ ਹੋ ਗਿਆ। ਜਿਸ ਤੋਂ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ 2 ਜਖ਼ਮੀਆਂ ਨੂੰ ਰਾਊਂਡਅਪ ਕਰਕੇ ਨਿਗਰਾਨੀ ਹੇਠ ਰੱਖਿਆ ਹੈ ਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।