2 ਧਿਰਾਂ ਵਿਚਾਲੇ ਹੋਈ ਖੂਨੀ ਲੜਾਈ, ਕਈ ਨੌਜਵਾਨ ਜਖ਼ਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਕਰਨੈਲ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2 ਧਿਰਾਂ ਵਿਚਾਲੇ ਖੂਨੀ ਲੜਾਈ ਦੇਖਣ ਨੂੰ ਮਿਲੀ ਹੈ। ਇਸ ਲੜਾਈ ਦੌਰਾਨ ਕਈ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵਾਂ ਧਿਰਾਂ ਵਿੱਚ ਲੜਾਈ ਕਿਸ ਕਾਰਨ ਹੋਇਆ, ਇਸ ਬਾਰੇ ਕੁਝ ਪਤਾ ਨਹੀਂ ਲਗਾ ਹੈ ।

ਜਖ਼ਮੀ ਨੌਜਵਾਨ ਅਮਿਤ ਨੇ ਦੱਸਿਆ ਕਿ ਉਹ ਆਪਣੇ ਕੁਝ ਸਾਥੀਆਂ ਨਾਲ ਜਿਮ ਦੇ ਬਾਹਰ ਖੜ੍ਹੇ ਸਨ । ਅਚਾਨਕ ਕੁਝ ਨੌਜਵਾਨਾਂ ਨੇ ਉਥੇ ਆ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਅਮਿਤ ਨੇ ਕਿਹਾ ਹਮਲਾ ਕਰਨ ਵਾਲੇ ਨੌਜਵਾਨਾਂ ਬਾਰੇ ਉਸ ਨੂੰ ਨਹੀਂ ਪਤਾ ਕਿ ਉਹ ਕੌਣ ਸੀ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।