ਕੈਨੇਡਾ ‘ਚ 2 ਵਿਦਿਆਰਥੀਆਂ ਵਿਚਾਲੇ ਹੋਈ ਖੂਨੀ ਖੇਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਰੋਜ਼ਾਨਾ ਹੀ ਅਪਰਾਧੀ ਮਾਮਲੇ ਵੱਧ ਰਹੇ ਹਨ ,ਉੱਥੇ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਦੋ ਵਿਦਿਆਰਥੀ ਕਿਸੇ ਗੱਲ ਨੂੰ ਲੈ ਕੇ ਆਪਸ 'ਚ ਲੜਾਈ ਕਰ ਰਹੇ ਹਨ। ਕਿਹਾ ਜਾ ਰਿਹਾ ਕਿ ਪਾਕਿਸਤਾਨ ਦੇ ਵਿਦਿਆਰਥੀ ਵਲੋਂ ਚਾਈਨਾ ਦੇ ਵਿਦਿਆਰਥੀ ਨਾਲ ਹੱਥੋਪਾਈ ਕੀਤੀ ਜਾ ਰਹੀ ਤੇ ਕੋਲ ਖੜ੍ਹੇ ਵਿਦਿਆਰਥੀਆਂ ਵਲੋਂ ਦੋਵਾਂ ਨੂੰ ਲੜਾਈ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਹਾਲਾਂਕਿ ਇਸ ਲੜਾਈ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਵੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੈਸ ਸਟੋਰ 'ਤੇ ਕੰਮ ਕਰਨ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।