ਗੰਦੇ ਨਾਲੇ ‘ਚੋ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਦੇ ਪਿੰਡ ਬੁਲੰਦਪੁਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਗੰਦੇ ਨਾਲੇ 'ਚੋ ਇੱਕ ਅਣਪਛਾਤੇ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਜਦੋ ਉਹ ਕੂੜਾ ਸੁੱਟਣ ਲਈ ਗਏ ਤਾਂ ਉੱਥੇ ਕਾਫੀ ਬਦਬੂ ਆ ਰਹੀ ਸੀ ,ਜਦੋ ਅਸੀਂ ਦੇਖਿਆ ਤਾਂ ਕੁੜੇ ਦੇ ਢੇਰ 'ਤੇ ਅਣਪਛਾਤੇ ਵਿਅਕਤੀ ਦੇ ਹੱਥ ਨਜ਼ਰ ਆ ਰਹੇ ਸਨ। ਜਿਸ ਤੋਂ ਬਾਅਦ ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ।ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਇੱਕ ਵਿਅਕਤੀ ਦੀ ਲਾਸ਼ ਗੰਦੇ ਨਾਲੇ 'ਚੋ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀ ਹੋ ਸਕੀ ।ਫਿਲਹਾਲ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।