
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਾਰਕੀਟ ਕਮੇਟੀ ਲੋਹੀਆਂ ਦੇ ਵਾਈਸ ਚੇਅਰਮੈਨ ਜਸਵੰਤ ਸਿੰਘ ਨੂੰ ਉਸ ਸਮੇ ਸਦਮਾ ਲੱਗਾ, ਜਦੋ ਇਕਲੋਤੇ ਪੁੱਤ ਜਸਕਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਕੈਲਗਰੀ 'ਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਇਸ ਘਟਨਾ ਨਾਲ ਲੋਹੀਆਂ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ । ਪਰਿਵਾਰਕ ਮੈਬਰਾਂ ਅਨੁਸਾਰ ਮ੍ਰਿਤਕ ਜਸਕਰਨ ਸਿੰਘ ਪਿਛਲੇ ਦਿਨੀਂ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਲਾਪਤਾ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਕਾਰ 'ਚੋ ਲਾਸ਼ ਬਰਾਮਦ ਹੋਈ ਹੈ ।ਫਿਲਹਾਲ ਪੁਲਿਸ ਨੇ ਮਾਮਲੇ ਦਰਜ਼ ਕਰਕੇ ਅੱਗੇ ਕਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਨੂੰ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ ।
ਹੋਰ ਖਬਰਾਂ
Rimpi Sharma
Rimpi Sharma