ਹੋਟਲ ‘ਚ ਲੜਕੇ-ਲੜਕੀ ਨੇ ਨਿਗਲੀਆ ਜ਼ਹਿਰ, ਕੁੜੀ ਦੀ ਮੌਤ

by jaskamal

ਨਿਊਜ਼ ਦੇਸੱਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ਵਿਚ ਠਹਿਰੇ ਕੁੜੀ ਮੁੰਡਾ ਵੱਲੋਂ ਜ਼ਹਿਰ ਖਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਾਣਕਾਰੀ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਪਹੁੰਚਾਉਣ ਉਤੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲੜਕੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਵਾਂ ਦੀ ਉਮਰ ਲਗਭਗ 20 ਸਾਲ ਹੈ।

ਜਾਣਕਾਰੀ ਅਨੁਸਾਰ ਜਦੋਂ ਵੇਟਰ ਨੇ ਦੋਵਾਂ ਨੂੰ ਪਰੇਸ਼ਾਨ ਦੇਖਿਆ ਤਾਂ ਤੁਰੰਤ ਮਾਲਕ ਨੂੰ ਫੋਨ ਕੀਤਾ।ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖ਼ਰਾਬ ਲੱਗ ਰਹੀ ਸੀ। ਇਸ ਪਿੱਛੋਂ ਮਾਲਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ਉਤੇ ਮੌਕੇ ਉਤੇ ਪੁੱਜੀ ਪੁਲਿਸ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਕੁੜੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲੜਕੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

More News

NRI Post
..
NRI Post
..
NRI Post
..