ਜਿਸਮ ਫਿਰੋਸ਼ੀ ਦੇ ਧੰਦੇ ‘ਚ ਮੁੰਡੇ ਕੁੜੀਆਂ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਗੈਸਟ ਹਾਊਸ 'ਚੋ ਕਈ ਮੁੰਡੇ ਕੁੜੀਆਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸਮ ਫਿਰੋਸ਼ੀ ਦੇ ਧੰਦੇ 'ਚ ਨਵੀ ਅਨਾਜ ਮੰਡੀ ਦੇ ਤਾਜ ਗੈਸਟ ਹਾਊਸ 'ਚ ਪੁਲਿਸ ਨੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਹੀ ਪੁਲਿਸ ਨੇ ਕਈ ਸ਼ੱਕੀ ਮੁੰਡੀ ਕੁੜੀਆਂ ਨੂੰ ਹਿਰਾਸਤ 'ਚ ਲਿਆ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਹੋਟਲ ਦਾ ਮੈਨੇਜਰ ਫਰਾਰ ਦੱਸਿਆ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਸ਼ਿਕਾਇਤ ਮਿਲ ਰਹੀ ਸੀ ਕਿ ਹੋਟਲਾਂ ਵਾਲੇ ਗੈਰ ਕਾਨੂੰਨੀ ਤਰੀਕੇ ਨਾਲ ਸ਼ਰਾਬ ਪਿਲਾਉਂਦੇ ਹਨ ਤੇ ਹੋਟਲ ਵਿੱਚ ਮੁੰਡੇ ਕੁੜੀਆਂ ਵੀ ਆਉਂਦੇ ਹਨ। ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਛਾਪਾ ਮਾਰ ਕੇ ਕੁਝ ਮੁੰਡੇ ਕੁੜੀਆਂ ਨੂੰ ਕਾਬੂ ਕੀਤਾ ਹੈ । ਪੁਲਿਸ ਵਲੋਂ ਇਨ੍ਹਾਂ ਮੁੰਡੇ ਕੁੜੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਕੀਤਾ ਜਾ ਰਹੀ ਹੈ ਕਿ ਜਿਸਮ ਫਿਰੋਸ਼ੀ ਦੇ ਧੰਦੇ ਨੂੰ ਕੌਣ ਚਲਾ ਰਿਹਾ ਸੀ। ਹੁਣ ਪੁਲਿਸ ਵਲੋਂ ਮੈਨੇਜਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।