BREAKING : ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 11 ਲੋਕਾਂ ਦੀ ਮੌਤ; ਸੰਸਦ ‘ਚ ਹਾਦਸੇ ਸਬੰਧੀ ਜਾਣਕਾਰੀ ਦੇਣਗੇ ਰੱਖਿਆ ਮੰਤਰੀ

by jaskamal

ਨਿਊਜ਼ ਡੈਸਕ : ਤਾਮਿਲਨਾਡੂ 'ਚ ਇਕ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ 'ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ 14 ਲੋਕ ਮੌਜੂਦ ਸਨ। ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਜ਼ਖਮੀਆਂ ਨੂੰ ਫੌਜ ਦੇ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨਿੱਜੀ ਨਿਊਜ਼ ਏਜੰਸੀਆਂ ਦੇ ਅਨੁਸਾਰ ਚਲਾਏ ਗਏ ਆਪ੍ਰੇਸ਼ਨ ਦੌਰਾਨ 11 ਲਾਸ਼ਾਂ ਬਰਾਮਦ ਹੋਈਆਂ ਹਨ। 3 ਜ਼ਖ਼ਮੀਆਂ ਨੂੰ ਗੰਭੀਰ ਹਾਤਲ 'ਚ ਹਸਪਤਾਲ ਲਿਜਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਨ੍ਹਂ ਸਵਾਰਾਂ ਨੂੰ ਬਚਾਇਆ ਗਿਆ ਹੈ, ਉਹ ਕਾਫੀ ਝੁਲਸ ਗਏ ਹਨ, ਜਿਸ ਕਾਰਨ ਹਸਪਤਾਲ ਵਿਖੇ ਬਰਨਡ ਮਾਹਰਾਂ ਨੂੰ ਬੁਲਾਇਆ ਗਿਆ ਹੈ। ਹਾਦਸੇ ਸਬੰਧੀ ਰੱਖਿਆ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਰਕਤ 'ਚ ਆਉਂਦਿਆਂ ਪੀਐੱਮ ਨਰਿੰਦਰ ਮੋਦੀ ਵੱਲੋਂ ਕੈਬਨਿਟ ਦੀ ਮੀਟਿੰਗ ਹੋਈ। ਹੁਣ ਹਾਦਸੇ ਸਬੰਧੀ ਤੇ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਸਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਸਦ 'ਚ ਜਾਣਕਾਰੀ ਦੇਣਗੇ। ਦੱਸ ਦਈਏ ਕਿ ਏਅਰ ਫੋਰਸ ਚੀਫ ਵੀਆਰ ਚੌਧਰੀ ਪਾਲਮ ਏਅਰਬੇਸ ਤੋਂ ਘਟਨਾ ਵਾਲੀ ਥਾਂ ਸੁਲੂਰ ਏਅਰਬੇਸ ਲਈ ਰਵਾਨਾ ਹੋ ਚੁੱਕੇ ਹਨ। ਸੰਸਦ 'ਚੋਂ ਮੀਟਿੰਗ ਉਪਰੰਤ ਰੱਖਿਆ ਮੰਤਰੀ ਰਾਜਨਾਥ ਸਿੰਘ ਸੀਡੀਐੱਸ ਬਿਪਿਨ ਰਾਵਤ ਦੇ ਘਰ ਪਹੁੰਚੇ ਹਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।

ਇਕ ਨਿੱਜੀ ਸਮਾਚਾਰ ਏਜੰਸੀ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਫੌਜ ਦੇ ਐੱਮਆਈ-ਸੀਰੀਜ਼ ਹੈਲੀਕਾਪਟਰ 'ਚ ਸਵਾਰ ਸਨ, ਜੋ ਤਾਮਿਲਨਾਡੂ ਦੇ ਕੋਇੰਬਟੂਰ ਅਤੇ ਸੁਲੂਰ ਵਿਚਕਾਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ ਅਤੇ ਬਚਾਅ ਮੁਹਿੰਮ ਚਲਾਈ ਗਈ ਹੈ।

https://twitter.com/IAF_MCC/status/1468496444063576065