BJP ਦੀ NDA ਵੱਲੋਂ ਰਾਸ਼ਟਰਪਤੀ ਅਹੁਦੇ ਲਈ ਦ੍ਰੋਪਦੀ ਮੁਰਮੂ ਦੇ ਨਾਂ ਦਾ ਐਲਾਨ

by jaskamal

ਨਿਊਜ਼ ਡੈਸਕ : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਨੇ ਮੰਗਲਵਾਰ ਨੂੰ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਦੇ ਨਾਂ ਦਾ ਐਲਾਨ ਆਗਾਮੀ ਚੋਣਾਂ ਲਈ ਰਾਸ਼ਟਰਪਤੀ ਉਮੀਦਵਾਰ ਵਜੋਂ ਕੀਤਾ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਕਿਸੇ ਮਹਿਲਾ ਕਬਾਇਲੀ ਉਮੀਦਵਾਰ ਨੂੰ ਤਰਜੀਹ ਦਿੱਤੀ ਗਈ ਹੈ।

ਨੱਡਾ ਨੇ ਕਿਹਾ, "ਅਸੀਂ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਦ੍ਰੋਪਦੀ ਮੁਰਮੂ ਨੂੰ ਐਨਡੀਏ ਦੇ ਉਮੀਦਵਾਰ ਵਜੋਂ ਘੋਸ਼ਿਤ ਕਰਦੇ ਹਾਂ।"

https://twitter.com/BJPLive/status/1539278159119810561?ref_src=twsrc%5Etfw%7Ctwcamp%5Etweetembed%7Ctwterm%5E1539278159119810561%7Ctwgr%5E%7Ctwcon%5Es1_&ref_url=https%3A%2F%2Fnews.abplive.com%2Fnews%2Findia%2Fpresidential-election-2022-bjp-led-nda-announces-draupadi-murmu-name-as-presidential-candidate-for-upcoming-elections-1538514

ਇਹ ਫੈਸਲਾ ਮੰਗਲਵਾਰ ਸ਼ਾਮ ਨੂੰ ਹੋਈ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਨੱਡਾ ਨੇ ਕਿਹਾ, ''ਅਸੀਂ ਸਾਰੇ ਇਸ ਵਿਚਾਰ 'ਤੇ ਆਏ ਹਾਂ ਕਿ ਭਾਜਪਾ ਅਤੇ ਐਨਡੀਏ ਨੂੰ ਸਾਡੀਆਂ ਸਾਰੀਆਂ ਸੰਘਟਕ ਪਾਰਟੀਆਂ ਨਾਲ ਗੱਲਬਾਤ ਕਰਕੇ ਰਾਸ਼ਟਰਪਤੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।