Breaking: ਪੰਜਾਬ ‘ਚ ਕੱਲ੍ਹ ਰਹਿਣਗੇ ਕਾਲਜ, ਨੋਟੀਫਿਕੇਸ਼ਨ ਜਾਰੀ

by jaskamal

ਪੱਤਰ ਪ੍ਰੇਰਕ : ਪੰਜਾਬ ਯੂਨੀਵਰਸਿਟੀ ਨੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੰਜਾਬ ਰਾਜ ਦੀ ਸੀਮਾ ਵਿੱਚ ਪੈਂਦੇ ਆਪਣੇ ਦਫ਼ਤਰਾਂ/ਸੰਸਥਾਵਾਂ/ਖੇਤਰੀ ਕੇਂਦਰਾਂ/ਪੇਂਡੂ ਕੇਂਦਰਾਂ/ਐਫੀਲੀਏਟਿਡ ਕਾਲਜਾਂ ਵਿੱਚ 16-11-2023 (ਵੀਰਵਾਰ) ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਦਰਅਸਲ, 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਹੀ ਕਰਵਾਈਆਂ ਜਾਣਗੀਆਂ।