Breaking : ਕਪੂਰਥਲਾ ਵਿਖੇ ਬੇਅਦਬੀ ਕਰਨ ਵਾਲੇ ਨੂੰ ਸੰਗਤ ਨੇ ਦਿੱਤੀ ਮੌਤ ਦੀ ਸਜ਼ਾ

by jaskamal

ਨਿਊਜ਼ ਡੈਸਕ (ਜਸਕਮਲ) : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਮਾਮਲੇ 'ਚ ਫੜੇ ਗਏ ਦੋਸ਼ੀ ਨੂੰ ਗੁੱਸੇ 'ਚ ਆਈ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਦੇਹ ਪੁਲਿਸ ਸਿਵਲ ਹਸਪਤਾਲ ਕਪੂਰਥਲਾ ਲੈ ਗਈ ਹੈ। ਦਰਅਸਲ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਪੰਥ ਵੱਲੋਂ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਪੁਲਿਸ ਅਜਿਹਾ ਕਰਨ ਤੋਂ ਰੋਕ ਰਹੀ ਸੀ।

ਸਿੰਘਾਂ ਨੇ ਮੁਲਜ਼ਮ ਨੂੰ ਮਾਰਨ ਲਈ ਗੋਲ਼ੀ ਵੀ ਚਲਾਈ ਪਰ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਨੇ ਉਸ ਨੂੰ ਬਚਾ ਲਿਆ ਤੇ ਇਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਹੱਥ 'ਤੇ ਤਲਵਾਰ ਵੀ ਲੱਗੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨੌਜਵਾਨ ਨੇ ਸਿਰਫ ਇਹ ਦੱਸਿਆ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਉਹ ਹੋਰ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਸੀ।

More News

NRI Post
..
NRI Post
..
NRI Post
..