ਪੱਤਰ ਪ੍ਰੇਰਕ : ਜ਼ੀਰਕਪੁਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਆਈਪੀ ਰੋਡ ਦੇ ਕੋਲ ਕੁਝ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ, ਜਿਸ ਦੌਰਾਨ ਪੁਲਿਸ ਨੇ ਇੱਕ ਸ਼ੂਟਰ ਨੂੰ ਕਾਬੂ ਕਰ ਲਿਆ। ਗੋਲੀਬਾਰੀ ਦੌਰਾਨ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁਕਾਬਲੇ ਦੌਰਾਨ ਇੱਕ ਖੌਫਨਾਕ ਗੈਂਗਸਟਰ ਦਾ ਸ਼ੂਟਰ ਫੜਿਆ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਉਰਫ ਗੁਰੀ ਵਜੋਂ ਹੋਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਨੌਜਵਾਨ ਸ਼ੱਕੀ ਹਾਲਾਤ 'ਚ ਬਾਈਕ 'ਤੇ ਜਾ ਰਹੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜ ਗਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਇੱਕ ਸ਼ੂਟਰ ਨੂੰ ਕਾਬੂ ਕਰ ਲਿਆ ਗਿਆ ਹੈ।
ਦੋਵਾਂ ਸ਼ੂਟਰਾਂ ਦੇ ਗੋਲਡੀ ਬਰਾੜ ਅਤੇ ਲਾਰੈਂਸ ਨਾਲ ਸਬੰਧ ਦੱਸੇ ਜਾਂਦੇ ਹਨ। ਦੋਵੇਂ ਇੱਕ ਵੱਡੇ ਬਿਲਡਰ ਨੂੰ ਨਿਸ਼ਾਨਾ ਬਣਾਉਣ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਫੜ ਲਿਆ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।


