Breaking News: ਵਿਜੀਲੈਂਸ ਨੇ STF ਇੰਚਾਰਜ ਨੂੰ ਕੀਤਾ ਗ੍ਰਿਫਤਾਰ

by jaskamal

ਪੱਤਰ ਪ੍ਰੇਰਕ : ਬਰਨਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਿਜੀਲੈਂਸ ਐਸ.ਟੀ.ਐਫ ਇੰਚਾਰਜ ਅਤੇ ਏ.ਐਸ.ਆਈ. ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਏ.ਐਸ.ਆਈ ਸਤਵਿੰਦਰ ਸਿੰਘ 'ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਨੇ ਉਕਤ ਮਾਮਲੇ ਵਿੱਚ ਸਤਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਏ.ਐਸ.ਆਈ. ਸਤਵਿੰਦਰ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਬਣਾਈ ਗਈ ਹੈ।

ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਵੱਲੋਂ ਐਂਟੀ ਕੁਰੱਪਸ਼ਨ ਲਾਈਨ 'ਤੇ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਭਤੀਜੇ 'ਤੇ ਹੈਰੋਇਨ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹੈਰੋਇਨ ਮਾਮਲੇ ਵਿੱਚ ਆਪਣਾ ਨਾਮ ਬਾਹਰ ਕੱਢਣ ਲਈ ਏ.ਐਸ.ਆਈ. ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਲੈਣ ਦਾ ਮਾਮਲਾ ਵਿਜੀਲੈਂਸ ਕੋਲ ਪੁੱਜਾ ਤਾਂ ਕਾਰਵਾਈ ਕਰਦਿਆਂ ਏ.ਐਸ.ਆਈ. ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸ ਦੇਈਏ ਕਿ ਸਤਵਿੰਦਰ ਸਿੰਘ ਬਰਨਾਲਾ ਥਾਣੇ ਵਿੱਚ ਏ.ਐਸ.ਆਈ. ਪੋਸਟ 'ਤੇ ਤਾਇਨਾਤ ਹੈ।