Breaking: ਪਿਓ-ਪੁੱਤ ਦਾ ਸ਼ਰੇਆਮ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

by jaskamal

ਪੱਤਰ ਪ੍ਰੇਰਕ : ਪੰਜਾਬ ਵਿੱਚ ਨਿੱਤ ਦਿਨ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ-ਬ-ਦਿਨ ਅਪਰਾਧ ਵਧਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਫਾਜ਼ਿਲਕਾ ਦੇ ਮੰਡੀ ਅਰਨੀਵਾਲਾ ਦੇ ਪਿੰਡ ਮਾਹੂਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਦੋਹਰੇ ਕਤਲ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮਿਲੀ ਖ਼ਬਰ ਮੁਤਾਬਕ ਪਿਉ-ਪੁੱਤ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਹੈ।

ਇਸ ਘਟਨਾ ਨੂੰ ਅੰਜਾਮ ਦੇਣ ਦਾ ਦੋਸ਼ ਮ੍ਰਿਤਕ ਦੇ ਭਰਾ ਅਤੇ ਭਤੀਜੇ 'ਤੇ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।