ਲੰਡਨ: ਬ੍ਰਿਟੇਨ ਨੇ ਬੁੱਧਵਾਰ ਨੂੰ ਗਠਜੋੜ ਫੌਜ ਦੀ ਮੌਜੂਦਗੀ ਵਾਲੇ ਇਰਾਕੀ ਮਿਲਟਰੀ ਅੱਡਿਆਂ 'ਤੇ ਈਰਾਨ ਦੇ ਮਿਜ਼ਾਈਲ ਹਮਲਿਆਂ ਦੀ ਨਿੰਦਾ ਕੀਤੀ। ਬ੍ਰਿਟੇਨ ਨੇ ਹਮਲਿਆਂ ਵਿਚ ਲੋਕਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ 'ਤੇ ਵੀ ਚਿੰਤਾ ਜ਼ਾਹਰ ਕੀਤੀ।
ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਕਿਹਾ,''ਬ੍ਰਿਟਿਸ਼ ਫੌਜ ਸਮੇਤ ਗਠਜੋੜ ਫੌਜ ਦੀ ਮੌਜੂਦਗੀ ਵਾਲੇ ਇਰਾਕੀ ਮਿਲਟਰੀ ਅੱਡਿਆਂ 'ਤੇ ਹਮਲੇ ਦੀ ਅਸੀਂ ਨਿੰਦਾ ਕਰਦੇ ਹਾਂ।'' ਉਹਨਾਂ ਨੇ ਕਿਹਾ,''ਲੋਕਾਂ ਦੇ ਜ਼ਖਮੀ ਹੋਣ ਅਤੇ ਬੈਲਿਸਟਿਕ ਮਿਜ਼ਾਈਲਾਂ ਦੀ ਵਰਤੋਂ ਦੀਆਂ ਖਬਰਾਂ ਨੂੰ ਲੈ ਕੇ ਅਸੀਂ ਚਿੰਤਤ ਹਾਂ।''
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



