ਪ੍ਰੇਮ ਵਿਆਹ ਕਰਵਾਉਣ ਤੇ ਭਰਾਵਾਂ ਨੇ ਭੈਣ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਕਤਲ ਦੀ ਵਾਰਦਾਤਾਂ ਵੱਧ ਰਹੀਆਂ ਹਨ ਜਿਸ ਦੇ ਚਲਦੇ ਤਰਨਤਾਰਨ 'ਚ ਪ੍ਰੇਮ ਵਿਆਹ ਕਰਵਾਉਣ 'ਤੇ ਉਸ ਦੇ ਭਰਾਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ ਤਿੰਨ ਮਹੀਨੇ ਪਹਿਲਾਂ ਲੜਕੀ ਨੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ ਸੀ। ਲੜਕੀ ਦਾ ਪਰਿਵਾਰ ਇਸ ਵਿਆਹ ਤੋਂ ਨਾਖੁਸ਼ ਸੀ।

ਇਸ ਗੁੱਸੇ 'ਚ ਲੜਕੀ ਦੇ ਸਕੇ ਤੇ ਚਚੇਰੇ ਭਰਾ ਨੇ ਉਸ ਨੂੰ ਦਾਤਰ ਨਾਲ ਕੱਟ ਦਿੱਤਾ। ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਤੇ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ