ਸੈਰ ਕਰ ਰਹੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਸਵੇਰੇ ਦੇ ਸਮੇ ਸੈਰ ਕਰ ਰਹੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਬਾਈਕ ਸਵਾਰ 2 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ' ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੁਖਵਿੰਦਰ ਸੈਰ ਕਰਨ ਲਈ ਘਰੋਂ ਗਿਆ ਸੀ। ਪਿੰਡ ਦੇ ਰੋਡ ਕੋਲ 2 ਅਣਪਛਾਤੇ ਬਾਈਕ ਸਵਾਰ ਵਿਕਅਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ । ਰਿਸ਼ਤੇਦਾਰਾਂ ਨੇ ਕਿਹਾ ਕਿ ਸੁਖਵਿੰਦਰ ਦਾ ਕਿਸੇ ਨਾਲ ਕੋਈ ਲੜਾਈ ਝਗੜਾ ਨਹੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..