ਡਿਊਟੀ ਤੋਂ ਵਾਪਸ ਘਰ ਜਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਸ਼ੇਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਡਿਊਟੀ ਤੋਂ ਘਰ ਵਾਪਸ ਜਾ ਰਹੇ ਨੌਜਵਾਨ ਦੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਬਦਮਾਸ਼ਾਂ ਨੇ ਮ੍ਰਿਤਕ ਨੌਜਵਾਨ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਹਨ । ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਵਿਕਾਸ ਦੇ ਰੂਪ ਵਿੱਚ ਹੋਈ ਹੈ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਫਿਲਹਾਲ ਪੁਲਿਸ ਨੂੰ ਕਤਲ ਦੇ ਕਾਰਨਾਂ ਦਾ ਨਹੀਂ ਪਤਾ ਲਗਾ । ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਵਿਕਾਸ ਫੈਕਟਰੀ 'ਚ ਕੰਮ ਕਰਦਾ ਸੀ । ਜਦੋ ਉਹ ਡਿਊਟੀ ਖਤਮ ਹੋਣ ਤੋਂ ਬਾਅਦ ਘਰ ਨਹੀ ਪਹੁੰਚਿਆ ਤਾਂ ਪਰਿਵਾਰਿਕ ਮੈਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ । ਕੁਝ ਸਮੇ ਬਾਅਦ ਪਰਿਵਾਰਿਕ ਮੈਬਰਾਂ ਨੂੰ ਵਿਕਾਸ ਦੀ ਲਾਸ਼ ਇੱਕ ਖਾਲੀ ਪਲਾਟ 'ਚੋ ਬਰਾਮਦ ਹੋਈ ।