ਲੜਾਈ ਤੋਂ ਬਾਅਦ ਛੱਤ ਤੋਂ ਹੇਠਾਂ ਸੁੱਟ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਲਾਕੇ ਨੀਲਾ ਮਹਿਲ 'ਚ ਦੇਰ ਰਾਤ ਹੋਈ ਲੜਾਈ ਤੋਂ ਬਾਅਦ ਇੱਕ ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਕਰਨ ਵਾਸੀ 130 ਨੀਲਾ ਮਹਿਲ ਦੇ ਰੂਪ ਵਿੱਚ ਹੋਈ ਹੈ।

ਮ੍ਰਿਤਕ ਦੇ ਭਰਾ ਭਰੂਣ ਨੇ ਬਿਆਨ 'ਚ ਦੱਸਿਆ ਕਿ ਉਸ ਦੇ ਭਰਾ ਕਰਨ ਦੀ ਆਪਣੇ ਗੁਆਂਢੀ ਗਗਨਦੀਪ ਨਾਲ ਲੜਾਈ ਹੋਈ ਸੀ । ਜਿਸ ਤੋਂ ਬਾਅਦ ਉਸ ਦੇ ਭਰਾ ਦਾ ਗਗਨਦੀਪ ਸਿੰਘ ਵਲੋਂ ਛੱਤ ਤੋਂ ਹੇਠਾਂ ਸੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਉਹ ਆਪਣੇ ਭਰਾ ਨੂੰ ਹਸਪਤਾਲ ਲੈ ਕੇ ਗਿਆ ,ਉੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।