ਬੀਐੱਸਐੱਫ ਨੇ ਸਰਹੱਦ ਤੋਂ ਇੱਕ ਤਸਕਰ ਨੂੰ ਹੈਰੋਇਨ ਸਣੇ ਕੀਤਾ ਕਾਬੂ, ਦੂਜਾ ਫਰਾਰ

by jaskamal

ਪੱਤਰ ਪ੍ਰੇਰਕ : ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਬੀਐਸਐੱਫ ਨੂੰ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿੰਡ ਬਚੀਵਿੰਡ 'ਚ ਦੋ ਤਸਕਰ ਬਾਈਕ 'ਤੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਡਲਿਵਰੀ ਲੈਣ ਆਏ ਸਨ, ਜਦੋਂ ਉਨ੍ਹਾਂ ਨੂੰ ਪਾਕਿਸਤਾਨ ਤੋਂ ਆਏ ਡਰੋਨ 'ਚੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ ਤਾਂ ਬੀ.ਐੱਸ.ਐੱਫ ਦੇ ਜਵਾਨਾਂ ਨੇ ਦੇਖਿਆ ਕਿ ਦੋ ਨੌਜਵਾਨਾਂ ਛੁਪੇ ਹੋਏ ਹਨ।

ਇਸ ਵੇਲੇ ਬੀਐਸਐੱਫ ਦੇ ਅਧਿਕਾਰੀਆ ਵੱਲੋਂ ਉਨ੍ਹਾਂ ਨੂੰ ਬਾਹਰ ਆਉਣ ਲਈ ਕਿਹਾ ਤਾਂ ਉਹ ਨਹੀਂ ਆਏ। ਇਸ ਦੌਰਾਨ ਉਹ ਭੱਜ ਉਠੇ ਅਤੇ ਬੀਐਸਐੱਫ ਦੇ ਅਧਿਕਾਰੀਆ ਵੱਲੋ ਉਨ੍ਹਾਂ ਦਾ ਪਿੱਛਾ ਕਰਕੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਦੂਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਬੀਐੱਸਐੱਫ ਨੂੰ ਦੋ ਪੈਕਟਾਂ ਵਿੱਚੋਂ ਇੱਕ ਕਿੱਲੋ ਪੰਜਾਹ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।