BSF ਜਵਾਨ ਦੇ ਲੱਗੀ ਗੋਲ਼ੀ; ਮੌਤ, ਜਾਂਚ ‘ਚ ਜੁਟੀ ਪੁਲਸ

by jaskamal

ਨਿਊਜ਼ ਡੈਸਕ : ਫਾਜ਼ਿਲਕਾ 'ਚ BSF ਦੇ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 52 ਬਟਾਲੀਅਨ 'ਚ ਡਿਊਟੀ 'ਤੇ ਤਾਇਨਾਤ ਸੀ ਅਤੇ ਇਹ ਗੋਲੀ ਉਸ ਦੇ ਹੀ ਸਰਵਿਸ ਹਥਿਆਰ ਨਾਲ ਚੱਲੀ ਹੈ।

ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਧਨ ਸੰਪਦਾ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਜਵਾਨ ਵੱਲੋਂ ਆਪਣੇ ਸਰਵਿਸ ਹਥਿਆਰ ਨਾਲ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ ਅਤੇ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।