
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਚੌਕਸ ਜਵਾਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। BSF ਜਵਾਨਾਂ ਵਲੋਂ ਲਗਾਤਾਰ ਹੀ ਨਸ਼ਾ ਤਸਕਰਾਂ ਨੂੰ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਦੱਸਿਆ ਜਾ ਰਿਹਾ ਅੰਮ੍ਰਿਤਸਰ ਦੇ ਧਨੋਆ ਕਲਾਂ ਕੋਲ ਇਲਾਕੇ 'ਚ ਪਾਕਿਸਤਾਨ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੋਇਆ। ਜਿਸ ਤੋਂ ਬਾਅਦ BSF ਜਵਾਨਾਂ ਨੇ ਡਰੋਨ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ।ਤਲਾਸ਼ੀ ਮੁਹਿੰਮ ਦੌਰਾਨ BSF ਜਵਾਨਾਂ ਨੂੰ 3 ਪੈਕੇਟ ਹੈਰੋਇਨ ਬਰਾਮਦ ਕੀਤੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਤੱਕ ਦੱਸੀ ਜਾ ਰਹੀ ਹੈ ।
ਹੋਰ ਖਬਰਾਂ
Rimpi Sharma
Rimpi Sharma