BSF ਨੂੰ 7 ਪੈਕੇਟ ਹੈਰੋਇਨ ਹੋਈ ਬਰਾਮਦ, ਤਲਾਸ਼ੀ ਮੁਹਿੰਮ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ -ਪਾਕਿਸਤਾਨ ਸਰਹੱਦ ਕੋਲ BSF ਜਵਾਨਾਂ ਤੇ ਪੰਜਾਬ ਪੁਲਿਸ ਨੂੰ 7 ਪੈਕੇਟ ਹੈਰੋਇਨ ਬਰਾਮਦ ਹੋਈ । ਹਾਲਾਂਕਿ BSF ਤੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਜ਼ਿਲ੍ਹੇ ਅਧੀਨ ਪੈਂਦੇ ਭਾਰਤ -ਪਾਕਿਸਤਾਨ ਸਰਹੱਦ ਦੇ ਖਾਲੜਾ ਸੈਕਟਰ ਅਧੀਨ ਆਉਂਦੇ BOP ਤਾਰਾ ਸਿੰਘ ਵਿਖੇ BSF ਤੇ ਪੁਲਿਸ ਵਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 7 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ DSP ਪ੍ਰੀਤਇੰਦਰ ਸਿੰਘ ਨੇ ਕਿਹਾ 7 ਪੈਕੇਟ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਵੀ ਤਲਾਸ਼ੀ ਮੁਹਿੰਮ ਜਾਰੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।