BSF ਤੇ STF ਨੇ ਜੁਆਇੰਟ ਆਪ੍ਰੇਸ਼ਨ ਦੌਰਾਨ 3 ਲੋਕਾਂ ਨੂੰ ਹਥਿਆਰਾਂ ਤੇ ਕਾਰਤੂਸ ਸਮੇਤ ਕੀਤ ਗ੍ਰਿਫ਼ਤਾਰ

by

ਅੰਮ੍ਰਿਤਸਰ (ਇੰਦਰਜੀਤ ਸਿੰਘ) : ਪੰਜਾਬ 'ਚ ਪਾਕਿਸਤਾਨੀ ਡਰੋਨ ਦੀਆਂ ਸਰਗਰਮੀਆਂ ਦਾ ਖੁਲਾਸਾ ਹੋਣ ਤੋਂ ਬਾਅਦ ਹੁਣ ਹਥਿਆਰ ਫੜੇ ਜਾਣ ਕਾਰਨ ਦਹਿਸ਼ਤ ਫੈਲ ਗਈ ਹੈ। ਬੀਐੱਸਐੱਫ ਤੇ ਐੱਸਟੀਐੱਫ ਨੇ ਜੁਆਇੰਟ ਆਪ੍ਰੇਸ਼ਨ ਦੌਰਾਨ ਤਿੰਨ ਲੋਕਾਂ ਨੂੰ ਹਥਿਆਰਾਂ ਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹਥਿਆਰ, ਏਕੇ47 ਰਾਈਫਲ ਤੇ ਕਾਰਤੂਸ ਮਿਲੇ ਹਨ। ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਸਨ ਤੇ ਖਦਸ਼ਾ ਹੈ ਕਿ ਇਨ੍ਹਾਂ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਸੀ। 

ਇਨ੍ਹਾਂ ਲੋਕਾਂ ਨੂੰ ਮੁਕਾਬਲੇ ਤੋਂ ਬਾਅਦ ਫੜਿਆ ਗਿਆ ਹੈ। ਇੱਥੇ ਐੱਸਟੀਐੱਫ ਦੇ ਏਆਈਜੀ ਰਛਪਾਲ ਸਿੰਘ ਤੇ ਬੀਐੱਸਐੱਫ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਚ ਆਪ੍ਰੇਸ਼ਨ ਤਹਿਤ ਇਹ ਹਥਿਆਰ ਬਰਾਮਦ ਕੀਤੇ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ 24 ਸਤੰਬਰ ਨੂੰ ਭਾਰਤ ਪਹੁੰਚੀ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਦੇ ਪੁਰਾਣਾ ਸਾਲਾ ਨਿਵਾਸੀ ਸੁਖਰਾਜ ਸਿੰਘ, ਜੰਡਿਆਲਾ ਦੇ ਰਾਜਪਾਲ ਸਿੰਘ ਤੇ ਮਜੀਠਾ ਦੇ ਭੂਪਿੰਦਰ ਸਿੰਘ ਦੇ ਰੂਪ 'ਚ ਦੱਸੀ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਥਿਆਰ ਫਿਰੋਜ਼ਪੁਰ ਸੈਕਟਰ ਦੇ ਮਮਦੋਟ ਇਲਾਕੇ ਤੋਂ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਰਾਤ ਜੰਡਿਆਲਾ ਗੁਰੂ 'ਚ ਐੱਸਟੀਐੱਫ ਤੇ ਬੀਐੱਸਐੱਫ ਦੀ ਟੀਮ ਦੇ ਇਨ੍ਹਾਂ ਬਦਸ਼ਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਸੀ। ਇਸ ਤੋਂ ਬਾਅਦ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੂਰੇ ਮਾਮਲੇ 'ਚ ਅੱਤਵਾਦੀਆਂ ਤੇ ਪਾਕਿਸਤਾਨ ਨਾਲ ਉਨ੍ਹਾਂ ਦੇ ਕੁਨੈਕਸ਼ਨ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..