ਪੰਜਾਬ ਵਿਧਾਨ ਸਭਾ ਦੇ ਚੌਥੇ ਦਿਨ ‘ਬਜਟ’ ਸੈਸ਼ਨ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਵਿਧਾਨ ਸਭਾ 'ਚ ਇਸ ਬਜਟ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉੱਥੇ ਹੀ ਬਜਟ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਇਹ ਸਾਲ 2021-22 ਨਾਲੋਂ 14% ਵੱਧ ਹੈ।

1 ਜੁਲਾਈ ਤੋਂ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਹਾਲਾਂਕਿ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਕੁਝ ਨਹੀਂ ਕਿਹਾ।