ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਹੋਵੇਗਾ ਸ਼ੁਰੂ…

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ : ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ 30 ਜੂਨ ਤੱਕ ਚਲੇਗਾ। ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ । ਇਸ ਤੋਂ 13 ਮਿੰਟ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ,ਸਾਬਕਾ ਮੰਤਰੀ ਹਰਦੀਪਿੰਦਰ ਸਿੰਘ ਬਾਦਲ , ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲਾਧੀ ਤੋਂ ਇਲਾਵਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਦਿੱਤੀ ਗਈ।