ਕੁੜੀਆਂ, ਔਰਤਾਂ ਤੇ ਬੱਚਿਆਂ ਨੂੰ ਧਮਕਾਉਣ ਵਾਲੇ ਵਿਅਕਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ :ਹਾਈ ਕੋਰਟ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਹਾਈ ਕੋਰਟ ਨੇ ਕਿਹਾ ਕਿ ਦੇਸ਼ ’ਚ ਕੁੜੀਆਂ, ਔਰਤਾਂ ਤੇ ਬੱਚਿਆਂ ਨੂੰ ਡਰਾਉਣ-ਧਮਕਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲੋਕਾਂ ਨੂੰ ਅਜਿਹੇ ਸਮਾਜ ’ਚ ਨਹੀਂ ਰਹਿਣਾ ਚਾਹੀਦਾ ਹੈ ਜਿੱਥੇ ਔਰਤਾਂ ਦਿਨ ’ਚ ਵੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਦੀਆਂ ਹੋਣ। ਹਾਈ ਕੋਰਟ ਨੇ ਇਕ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਇਹ ਟਿੱਪਣੀ ਕੀਤੀ, ਜਿਸ ਨੂੰ ਇੱਥੋਂ ਦੀ ਇਕ ਹੇਠਲੀ ਅਦਾਲਤ ਨੇ 21 ਸਾਲਾ ਇਕ ਔਰਤ ਦੀ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਲੜਕੀ ਨੇ ਉਸ ਦੇ ਪਿਆਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਸੀ। ਅਸੀਂ ਉਸ ਨੂੰ ਜ਼ਮਾਨਤ ਨਹੀਂ ਦੇਣ ਜਾ ਰਹੇ ਹਾਂ। ਇਹ ਕਦੇ ਵੀ ਬਰਦਾਸ਼ਤ ਨਹੀਂ। ਅਦਾਲਤ ਨੇ ਕਿਹਾ ਕਿ ਹਾਲਾਂਕਿ ਦੋਸ਼ੀ 11 ਸਾਲਾਂ ਤੋਂ ਜੇਲ ’ਚ ਹੈ, ਇਸ ਲਈ ਉਸ ਦੀ ਸਜ਼ਾ ਤੇ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਅਪੀਲ ’ਤੇ ਅਦਾਲਤ ਸੁਣਵਾਈ ਕਰੇਗੀ।