ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ , 27 ਮੌਤਾਂ

by vikramsehajpal

ਕਾਠਮੰਡੂ (ਸਾਹਿਬ) - ਅੱਜ ਮੱਧ ਨੇਪਾਲ ਵਿੱਚ 40 ਦੇ ਕਰੀਬ ਯਾਤਰੀਆਂ ਨਾਲ ਭਰੀ ਭਾਰਤੀ ਬੱਸ ਦੇ ਮਾਰਸਯਾਂਗਦੀ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 16 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 11 ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਮੀਡੀਆ ਮੁਤਾਬਕ ਹਾਦਸਾ ਤਨਾਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਵਾਪਰਿਆ। ਪੁਲੀਸ ਤੇ ਰਾਹਤ ਟੀਮਾਂ ਮੌਕੇ ’ਤੇ ਪੁੱਜ ਕੇ ਬਚਾਅ ਕਾਰਜ ਸ਼ੁਰੂ ਕੀਤੇ। ਬੱਸ ਨੰਬਰ ਪਲੇਟ ਯੂਪੀ ਐੱਫਟੀ 7623 ਹੈ ਤੇ ਇਹ ਨਦੀ ਦੇ ਕੰਢੇ ਪਈ ਹੈ। ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।

More News

NRI Post
..
NRI Post
..
NRI Post
..