ਜ਼ਿਮਨੀ ਚੋਣ : ਜਿੱਤ ਦੇ ਕਰੀਬ ਉਮੀਦਵਾਰ ਸੁਸ਼ੀਲ ਰਿੰਕੂ,42104 ਵੋਟਾਂ ਤੋਂ ਅੱਗੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 10 ਮਈ ਨੂੰ ਹੋਈ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਚੱਲ ਰਹੀ ਹੈ। 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਜਲੰਧਰ ਦੀ ਜਨਤਾ ਕਰੇਗੀ। ਹੁਣ ਤੱਕ ਦੇ ਰੁਝਾਨ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਸਭ ਤੋਂ ਅੱਗੇ ਚੱਲ ਰਹੇ ਹਨ, ਜਦਕਿ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਦੂਜੇ ਨੰਬਰ 'ਤੇ ਹਨ । ਆਪ ਪਾਰਟੀ ਤੇ ਕਾਂਗਰਸ ਵਿੱਚ ਮੁਕਾਬਲਾ ਚੱਲ ਰਿਹਾ ਹੈ। ਹੁਣ ਤੱਕ ਦੇ ਜੋ ਰੁਝਾਨ ਸਾਹਮਣੇ ਆਏ ਹਨ। ਉਸ 'ਚ ਸੁਸ਼ੀਲ ਰਿੰਕੂ 42104 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ ਡਾਇਰੈਕਟਰ ਲੈਂਡ ਰਿਕਾਰਡ ਦਫਤਰ ਤੇ ਸਪੋਰਟਸ ਕਾਲਜ ਕਪੂਰਥਲਾ ਵਿਖੇ ਸ਼ੁਰੂ ਹੋਈ ਹੈ । ਦੱਸ ਦਈਏ ਕਿ ਕਾਂਗਰਸ ਦੇ ਸਸੰਦ ਮੈਬਰ ਸੰਤੋਖ ਸਿੰਘ ਚੋਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਉਨ੍ਹਾਂ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲੀ ਹੋਈ ਸੀ । ਇਸ ਕਰਕੇ 10 ਮਈ ਨੂੰ ਜ਼ਿਮਨੀ ਚੋਣ ਕਰਵਾਉਣੀ ਪਈ ਸੀ ।