ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕਿ ਹਵਸ ਦਾ ਸ਼ਿਕਾਰ ਬਣਾਇਆ ਗਿਆ । ਫਿਲਹਾਲ ਪੁਲਿਸ ਨੇ ਦੋਸ਼ੀ ਸੋਨੂੰ ਖਿਲਾਫ ਪੀੜਤ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰ ਲਿਆ ਹੈ। ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਕਿ ਉਨ੍ਹਾਂ ਦੇ ਘਰ ਦੇ ਕੋਲ ਇੱਕ ਫੈਕਟਰੀ 'ਚ ਸੋਨੂੰ ਨਾਮ ਦਾ ਮੁੰਡਾ ਕੰਮ ਕਰਦਾ ਸੀ। ਪੀੜਤ ਕੁੜੀ ਦੀ ਸੋਨੂੰ ਨਾਲ ਦੋਸਤੀ ਹੋ ਗਈ ਤੇ ਕੁਝ ਦਿਨਾਂ ਬਾਅਦ ਦੋਸਤੀ ਪਿਆਰ 'ਚ ਬਦਲ ਗਈ।

ਸੋਨੂੰ ਨੇ ਪੀੜਤ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਕੇ ਕਈ ਵਾਰ ਸਰੀਰਕ ਸਬੰਧ ਬਣਾਏ । ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਪੀੜਤ ਨੇ ਮੁੰਡੇ 'ਤੇ ਵਿਆਹ ਕਰਵਾਉਣ ਲਈ ਦਬਾਅ ਬਣਾਇਆ ਤਾਂ ਉਨ੍ਹਾਂ ਦੀ ਸਹਿਮਤੀ ਨਾਲ ਵਿਆਹ ਕਰਵਾਉਣ ਲਈ 9 ਫਰਵਰੀ ਦਾ ਦਿਨ ਚੁਣਿਆ ਗਿਆ । ਜਦੋ ਵਿਆਹ ਦੀ ਤਾਰੀਖ ਕੋਲ ਆ ਗਈ ਤਾਂ ਦੋਸ਼ੀ ਸੋਨੂੰ ਫਰਾਰ ਹੋ ਗਿਆ। ਪੁਲਿਸ ਵਲੋਂ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।