ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ

by jaskamal

ਨਿਊਜ਼ ਡੈਸਕ : ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਲਈ ਆਧੁਨਿਕ ਖਰੀਦ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਤੀਜੇ ਵਜੋਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ 24 ਫਰਵਰੀ, 2020 ਨੂੰ ਤੈਅ ਕੀਤੇ ਸੋਧੇ ਹੋਏ ਨਿਯਮਾਂ ਦੀ ਲੀਹ ਉਤੇ ਪੰਜਾਬ ਪੇਂਡੂ ਵਿਕਾਸ ਐਕਟ-1987 ਵਿਚ ਤਰਮੀਮ ਕੀਤੀ ਗਈ ਹੈ।