ਸ੍ਰੀ ਅਨੰਦਪੁਰ ਸਾਹਿਬ (ਰਾਘਵ): ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਜੋੜੇ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕੀਤੀ।
ਇਸ ਮੌਕੇ ਗੁਰੂਘਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਆ ਰਹੀਆਂ ਸਨ। ਮੰਤਰੀ ਬੈਂਸ ਨੇ ਨਿਮਰਤਾ ਨਾਲ ਸੰਗਤਾਂ ਦੇ ਜੋੜੇ ਸਾਫ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂਘਰ ਵਿੱਚ ਸੇਵਾ ਕਰਨਾ ਹਰ ਸਿੱਖ ਲਈ ਮਾਣ ਦੀ ਗੱਲ ਹੈ ਅਤੇ ਇਹ ਉਨ੍ਹਾਂ ਲਈ ਆਤਮਕ ਸੰਤੁਸ਼ਟੀ ਦਾ ਸਬੱਬ ਹੈ।



