ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਦਿੱਤਾ ਵੱਡਾ ਬਿਆਨ

by jaskamal

ਨਿਊਜ਼ ਡੈਸਕ : ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਤੇ ਗੁਰਜੀਤ ਔਜਲਾ ਵੱਲੋਂ ਵੀ ਹੈਰੀਟੇਜ ਸਟਰੀਟ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਅੱਜ ਵਿਸ਼ਵ ਵਿਰਾਸਤ ਦਿਵਸ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੈਰੀਟੇਜ ਸਟ੍ਰੀਟ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ। ਬੈਂਸ ਦਾ ਕਹਿਣਾ ਹੈ ਕਿ ਮੀਡੀਆ ਚੌਥੇ ਥੰਮ ਦੀ ਭੂਮਿਕਾ ਨਿਭਾਈ ਹੈ। ਸਰਕਾਰ ਆਪਣਾ ਪੂਰਾ ਕੰਮ ਕਰ ਰਹੀ ਹੈ, ਜਿਸ ਕਰਕੇ ਬਦਲਾਅ ਨਜ਼ਰ ਆ ਰਿਹਾ ਹੈ ਤੇ ਅੰਮ੍ਰਿਤਸਰ ਦੇ ਲਈ ਖਾਸ ਕੰਮ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹਾਂ 'ਚ ਲਗਾਤਾਰ ਚੈਕਿੰਗ ਹੁੰਦੀ ਹੈ ਅਤੇ ਸੈਨੇਟਾਈਜ਼ਰ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 6 ਮਹੀਨੇ ਵਿੱਚ ਜੇਲ੍ਹਾਂ ਨੂੰ ਮੋਬਾਇਲ ਫਰੀ ਕੀਤਾ ਜਾਵੇਗਾ ਅਤੇ ਮੋਬਾਈਲ ਦੇ ਸਿਮ ਕਾਰਡ ਜਿਸ ਦੇ ਨਾਅ ਉੱਤੇ ਹੋਵੇਗੀ ਉਨ੍ਹਾਂ ਉਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਗਲਤ ਕੰਮ ਕਰਨ ਵਾਲੇ ਬਖਸ਼ਿਆ ਨਹੀਂ ਜਾਵੇਗਾ।