by nripost
ਪਠਾਨਕੋਟ (ਹਰਮੀਤ) : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ੁੱਕਰਵਾਰ ਨੂੰ ਪਠਾਨਕੋਟ ਦੇ ਕਾਰੋਬਾਰੀ ਬਾਦਲ ਭੰਡਾਰੀ ਦੇ ਘਰ ਪਹੁੰਚੇ। ਬੀਤੇ ਦਿਨ ਉਨ੍ਹਾਂ ਦਾ ਬੇਟਾ ਮਾਹਿਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਸੀ। ਪੁਲਿਸ ਨੇ ਕੁਝ ਘੰਟਿਆਂ ਦੇ ਅੰਦਰ ਹੀ ਬੱਚੇ ਨੂੰ ਅਗਵਾਕਾਰਾਂ ਦੇ ਚੰਗਲ ਵਿਚੋਂ ਸਹੀ ਸਲਾਮਤ ਰਿਹਾਅ ਕਰਵਾ ਲਿਆ ਸੀ।
ਮੰਤਰੀ ਜੀ ਨੇ ਮਾਹਿਰ ਨੂੰ ਆਪਣੀ ਗੋਦ ਵਿੱਚ ਲੈ ਕੇ ਪਿਆਰ ਕੀਤਾ। ਪਰਿਵਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਭਰੋਸਾ ਦਿਵਾਇਆ ਕਿ ਜਲਦੀ ਹੀ ਪੁਲਿਸ ਘਟਨਾ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਕਿਸੇ ਨੂੰ ਵੀ ਦੇਸ਼ ਅੰਦਰ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।