ਵਾਤਾਵਰਨ ਨੂੰ ਲੈ ਕੈਬਿਨਟ ਮੰਤਰੀ Meet Hayer ਦੀ ਲੋਕਾਂ ਨੂੰ Warning, ਲਿਆ ਜਾਵੇਗਾ ਇਹ ਵੱਡਾ Action !

by jaskamal

ਨਿਊਜ਼ ਡੈਸਕ (ਸਿਮਰਨ) : ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕੈਬਿਨਟ ਮੰਤਰੀ ਅਤੇ ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਦੇ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਕੈਬਿਨਟ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ 'ਚ ਪੰਜਾਬ ਪਬਲਿਕ ਵੇਸਟ ਮੈਨੇਜਮੈਂਟ ਸੁਸਾਇਟੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਨ ਰੱਖਣਾ ਸਾਡਾ ਵੀ ਫਰਜ਼ ਬਣਦਾ ਹੈ। ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕੁਦਰਤ ਦੀ ਸੰਭਾਲ ਲਈ ਸਖ਼ਤ ਕਦਮ ਚੁੱਕਣ ਦਾ ਇਹ ਸਹੀ ਸਮਾਂ ਹੈ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਤਰੱਕੀ ਲਈ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ ਪਰ ਇਸ ਦੇ ਨਾਲ ਹੀ ਵਾਤਾਵਰਨ ਨਾਲ ਖਿਲਵਾੜ ਕਰਨ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਆਪਕ ਜਾਗਰੂਕਤਾ ਦੀ ਲੋੜ ਹੈ, ਇਸ ਲਈ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਤਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਹਰਿਆ ਭਰਿਆ ਪੰਜਾਬ ਬਣਾਉਣ ਦਾ ਮਿਸ਼ਨ ਸਾਕਾਰ ਕੀਤਾ ਜਾ ਸਕੇਗਾ।

ਦੂਜੇ ਪਾਸੇ ਕੈਬਿਨਟ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਪ੍ਰਦੂਸ਼ਣ ਵਿਰੁੱਧ ਕੋਈ ਪਰਵਾਹ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਅਤੇ ਇਸਦੇ ਨਾਲ ਹੀ ਮੰਤਰੀ ਨੇ ਸੁਸਾਇਟੀ ਨੂੰ ਇਸ ਉਦੇਸ਼ ਲਈ ਵੱਧ ਤੋਂ ਵੱਧ ਕੰਪਨੀਆਂ ਨਾਲ ਜੁੜਨ ਅਤੇ ਇਸ ਨੂੰ ਵਿੱਤੀ ਤੌਰ 'ਤੇ ਮਜ਼ਬੂਤ ​​ਮਾਡਲ ਬਣਾਉਣ ਦੀ ਸਲਾਹ ਦਿੱਤੀ।