ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਹੋਏ ਸ਼ਾਮਲ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਕਾਂਗਰਸ ਨੂੰ ਸਿਆਸੀ ਝਟਕਾ ਲੱਗਾ ਹੈ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ 'ਚ ਭਾਜਪਾ ਚ ਸ਼ਾਮਲ ਹੋਏ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਆਉਂਦੇ ਦਿਨਾਂ 'ਚ ਕਈ ਵੱਡੇ ਆਗੂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਰਾਣਾ ਗੁਰਮੀਤ ਸੋਢੀ ਨੇ ਇਕ ਟਵੀਟ ਰਾਹੀਂ ਆਪਣੇ ਅਸਤੀਫੇ ਦੀ ਕਾਪੀ ਸਾਂਝੀ ਕੀਤੀ ਹੈ ਤੇ ਕਿਹਾ ਹੈ ਕਿ '

ਮੈਂ ਪੰਜਾਬ ਦਾ ਦਮ ਘੁੱਟਣ ਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ 'ਤੇ ਲਗਾ ਦਿੱਤਾ ਹੈ।
ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।'

https://twitter.com/iranasodhi/status/1473195431639146498?ref_src=twsrc%5Etfw%7Ctwcamp%5Etweetembed%7Ctwterm%5E1473195431639146498%7Ctwgr%5E%7Ctwcon%5Es1_&ref_url=https%3A%2F%2Fwww.tribuneindia.com%2Fnews%2Fpunjab%2Fakali-leader-sikander-maluka-and-congress-leader-rana-sodhi-likely-to-join-bjp-today-352917

ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਅੱਜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।ਰਾਣਾ ਗੁਰਮੀਤ ਸੋਢੀ ਫਿਰੋਜ਼ਪੁਰ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਪੰਜਾਬ ਦੇ ਖੇਡ ਮੰਤਰੀ ਸਨ।