ਨਹੀਂ ਘਟਣਗੇ ਪੰਜਾਬ ‘ਚ ਕੇਬਲ ਦੇ ਰੇਟ!

by jaskamal

ਨਿਊਜ਼ ਡੈਸਕ (ਜਸਕਮਲ) : ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਪੰਜਾਬ 'ਚ ਕੇਬਲ ਦਾ ਰੇਟ 100 ਰੁਪਏ ਨਿਸ਼ਚਿਤ ਕੀਤਾ ਜਾਵੇਗਾ। ਪੰਜਾਬ ਵਾਸੀਆਂ ਲਈ ਇਹ ਖਬਰ ਰਾਹਤ ਭਰੀ ਹੈ ਪਰ ਕੇਬਲ ਆਪ੍ਰੇਟਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕਰ ਰਹੇ ਹਨ ਤੇ ਉਨ੍ਹਾਂ 'ਚ ਨਾਰਾਜ਼ਗੀ ਵਿਖਾਈ ਦੇ ਰਹੀ ਹੈ।

ਜਾਣਕਾਰੀ ਦਿੰਦਿਆਂ ਕੇਬਲ ਆਪ੍ਰੇਟਰਾਂ ਨੇ ਕਿਹਾ ਕਿ TRAI ਵੱਲੋਂ ਵੀ ਕੇਬਲ ਦੀ ਕੀਮਤ 130 ਨਿਰਧਾਰਤ ਕੀਤੀ ਗਈ ਹੈ, ਜਿਸ ਨੂੰ ਕਿ ਅਗਾਂਹ ਕੰਪਨੀ ਵਧਾਉਣ ਦਾ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੇ ਦਬਾਅ ਹੇਠ ਇਹ ਫੈਸਲਾ ਲੈ ਲਿਆ ਹੈ ਜਿਸ ਨਾਲ ਸਾਨੂੰ ਆਉਣ ਵਾਲੇ ਸਮੇਂ 'ਚ ਕਈ ਦਿੱਕਤਾਂ ਦਾ ਸਾਮਣਾ ਕਰਨਾ ਪੈ ਸਕਦਾ ਹੈ। ਸਰਕਾਰ ਨੂੰ ਇਸ ਫੈਸਲੇ ਬਾਰੇ ਦੁਬਾਰਾ ਸੋਚਣਾ ਚਾਹੀਦਾ ਹੈ।

ਉਧਰ ਵਿਰੋਧੀ ਧਿਰਾਂ ਵੀ ਸਰਕਾਰ 'ਤੇ ਦਬਾਅ ਬਣਾ ਰਹੀਆਂ ਹਨ ਕਿ ਜੇਕਰ ਮੁੱਖ ਮੰਤਰੀ ਦੇ ਇਸ ਐਲਾਨ 'ਚ ਕੋਈ ਦਮ ਹੈ ਤਾਂ ਇਸ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਫਿਲਹਾਲ ਸਰਕਾਰ ਵੀ ਆਪਣੇ ਇਸ ਫੈਸਲੇ ਨੂੰ ਲੈ ਕੇ ਸੋਚਾਂ 'ਚ ਪਈ ਹੋਈ ਹੈ।