ਪੱਤਰ ਪ੍ਰੇਰਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਨਿਵਾਸ ਸਥਾਨ 'ਤੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।



