ਆਸਟਰੇਲੀਆ ’ਚ ਅੰਬਾਨੀ, ਅਡਾਨੀ ਤੇ ਰਾਮਦੇਵ ਦੀਆਂ ਵਸਤਾਂ ਦੇ ਬਾਈਕਾਟ ਦਾ ਸੱਦਾ

by vikramsehajpal

ਬ੍ਰਿਸਬਨ/ਸਿਡਨੀ (ਦੇਵ ਇੰਦਰਜੀਤ) - ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬਨ ਦੇ ਕਿੰਗ ਜਾਰਜ ਸਕੁਏਅਰ ਵਿੱਚ ਧਰਨਾ ਅਤੇ ਆਸਟਰੇਲੀਆ ਦੇ ਸ਼ਹਿਰ ਪਰਥ ਵਿੱਚ ਭਾਰਤੀ ਦੂਤਾਵਾਸ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿਚ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਵਿੱਚ ਲਿਖੀਆਂ ਤਖ਼ਤੀਆਂ ਤੇ ਬੈਨਰਾਂ ਫੜੇ ਹੋਏ ਸਨ।

ਬੁਲਾਰਿਆਂ ਵੱਲੋਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਫੌਰੀ ਰੱਦ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਜਾ ਰਹੀ ਹੈ ਜੋ ਮੰਦਭਾਗਾ ਅਤੇ ਗੈਰ-ਜਮਹੂਰੀ ਵਰਤਾਰਾ ਹੈ। ਉਨ੍ਹਾਂ ਭਾਰਤੀ ਖੇਤੀਬਾੜੀ ਮੰਤਰੀ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਅੰਬਾਨੀ, ਅੰਡਾਨੀ ਤੇ ਬਾਬਾ ਰਾਮਦੇਵ ਦੀਆਂ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਵਸਤੂਆਂ ਦਾ ਵਿਦੇਸ਼ਾਂ ਵਿੱਚ ਪੂਰਨ ਬਾਈਕਾਟ ਦਾ ਸੱਦਾ ਦਿੱਤਾ।

ਪਰਥ ਵਿੱਚ ਪ੍ਰਦਰਸ਼ਨ ਦੌਰਾਨ ਬੁਲਾਰਿਆ ਨੇ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਲੋਕਾਂ ਦੀ ਚੁਣੀ ਹੋਈ ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਸੜਕਾਂ ’ਤੇ ਕਿਉਂ ਰੋਲ਼ ਰਹੀ ਹੈ। ਇਸ ਮੌਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਦੂਤਾਵਾਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਾਸੀਆਂ ਦੀਆਂ ਭਾਵਨਾਵਾਂ ਨੂੰ ਸੁਹਿਰਦਤਾ ਨਾਲ ਭਾਰਤ ਸਰਕਾਰ ਤੱਕ ਪਹੁੰਚਾਉਣ।

More News

NRI Post
..
NRI Post
..
NRI Post
..