ਦਿੱਲੀ ‘ਚ ਇਜ਼ਰਾਇਲੀ ਦੂਤਾਵਾਸ ਨੇੜੇ ਧਮਾਕੇ ਦੀ ਕਾਲ, ਮੌਕੇ ‘ਤੇ ਪਹੁੰਚੀ ਸਪੈਸ਼ਲ ਸੈੱਲ ਦੀ ਟੀਮ

by jaskamal

ਪੱਤਰ ਪ੍ਰੇਰਕ : ਨਵੀਂ ਦਿੱਲੀ ਵਿੱਚ ਇਜ਼ਰਾਇਲੀ ਦੂਤਘਰ ਦੇ ਪਿੱਛੇ ਹਮਲੇ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਜ਼ਰਾਈਲ ਅੰਬੈਸੀ ਦੇ ਪਿੱਛੇ ਖਾਲੀ ਪਲਾਟ 'ਚ ਧਮਾਕਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਦੋਂ ਤੋਂ ਹੀ ਸਪੈਸ਼ਲ ਸੈੱਲ ਦੀ ਟੀਮ ਮੌਕੇ 'ਤੇ ਮੌਜੂਦ ਹੈ। ਹਾਲਾਂਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਇਰ ਵਿਭਾਗ ਅਤੇ ਪੁਲਿਸ ਨੇ ਇਕ ਘੰਟੇ ਤੱਕ ਜਾਂਚ ਕੀਤੀ, ਪਰ ਅਜੇ ਤੱਕ ਅਜਿਹਾ ਕੁਝ ਨਹੀਂ ਮਿਲਿਆ ਹੈ। ਇਸ ਧਮਾਕੇ ਸਬੰਧੀ ਕਾਲ ਕਿਸ ਨੇ ਕੀਤੀ ਅਤੇ ਕਿਉਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਦਰਅਸਲ ਅੱਜ ਸ਼ਾਮ ਕਰੀਬ 6 ਵਜੇ ਕਿਸੇ ਅਣਪਛਾਤੇ ਕਾਲਰ ਨੇ ਦਿੱਲੀ ਫਾਇਰ ਸਰਵਿਸ ਵਿਭਾਗ ਨੂੰ ਕਥਿਤ ਧਮਾਕੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਸਪੈਸ਼ਲ ਸੈੱਲ ਦੀ ਟੀਮ ਬੰਬ ਨਿਰੋਧਕ ਦਸਤੇ ਦੇ ਨਾਲ ਜਾਂਚ ਲਈ ਮੌਕੇ 'ਤੇ ਪਹੁੰਚੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..